ਅੰਮ੍ਰਿਤਸਰ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ, ਵੋਖੋ ਵੀਡੀਓ - scooty driver beats auto driver
🎬 Watch Now: Feature Video
ਅੰਮ੍ਰਿਤਸਰ ਦੇ ਕ੍ਰਾਈਸਟਲ ਚੌਕ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਇਕ ਆਟੋ ਡਰਾਈਵਰ ਨੇ ਸਕੂਟੀ ਸਵਾਰ ਨੂੰ ਬੈਲਟ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਦੱਸ ਦਈਏ, ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਸਕੂਟੀ ਚਾਲਕ ਦੀ ਆਟੋ ਰਿਕਸ਼ਾ ਨਾਲ ਟੱਕਰ ਹੋ ਗਈ ਤੇ ਸਕੂਟੀ ਸਵਾਰ ਥੱਲ੍ਹੇ ਡਿੱਗ ਗਿਆ। ਇਸ ਤੋਂ ਬਾਅਦ ਦੋਹਾਂ ਵਿਚਕਾਰ ਤੂੰ-ਤੂੰ ਮੈਂ-ਮੈਂ ਸ਼ੁਰੂ ਹੋ ਗਈ ਤੇ ਆਟੋ ਡਰਾਈਵਰ ਨੇ ਸਕੂਟੀ ਵਾਲੇ ਨੂੰ ਬੈਲਟ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਹੈਰਾਨੀ ਤਾਂ ਉਸ ਵੇਲੇ ਹੋਈ ਜਦੋਂ ਕੋਲ ਖੜ੍ਹੇ ਲੋਕ ਤਮਾਸ਼ਾ ਵੇਖਦੇ ਰਹੇ ਤੇ ਉਨ੍ਹਾਂ ਨੂੰ ਛਡਾਉਣ ਦੀ ਕੋਸ਼ਿਸ਼ ਵੀ ਨਹੀਂ ਕੀਤੀ।