ਫਗਵਾੜਾ ਵਿੱਚ ਹਿੰਦੂ ਭਾਈਚਾਰੇ ਨੇ 4 ਹਿੰਦੂ ਆਗੂਆਂ ਦੀ ਰਿਹਾਈ ਨੂੰ ਲੈ ਕੇ ਦਿੱਤਾ ਧਰਨਾ - ਹਿੰਦੂ ਭਾਈਚਾਰੇ ਨੇ 4 ਹਿੰਦੂ ਨੇਤਾਵਾਂ ਦੀ ਰਿਹਾਈ ਨੂੰ ਲੈਕੇ ਦਿੱਤਾ ਫਗਵਾੜਾ ਵਿਖੇ ਦਿੱਤਾ ਧਰਨਾ
🎬 Watch Now: Feature Video

ਫਗਵਾੜਾ ਦੇ ਵਿੱਚ ਗਾਂਧੀ ਚੌਕ ਵਿੱਚ ਹਿੰਦੂ ਸੰਗਠਨਾਂ ਤੇ ਜਨਰਲ ਕੈਟਾਗਰੀ ਦੇ ਲੋਕਾਂ ਵੱਲੋਂ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਦੌਰਾਨ ਪ੍ਰਦਰਸ਼ਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫਗਵਾੜਾ ਦੇ ਐਸਡੀਐਮ ਗੁਰਵਿੰਦਰ ਸਿੰਘ ਜੌਹਲ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਅਵਤਾਰ ਸਿੰਘ ਮੰਡ ਨੇ ਕਿਹਾ ਕਿ ਸਾਡੀ ਲੜਾਈ ਕਿਸੇ ਜਾਤੀ ਜਾਂ ਧਰਮ ਦੇ ਵਿਰੁੱਧ ਨਹੀਂ ਸਗੋਂ ਸਾਡੀ ਲੜਾਈ ਫਗਵਾੜਾ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਵਿਰੋਧ ਜਾਰੀ ਰਹੇਗਾ।