thumbnail

ਦਾਖ਼ਲੇ ਫੀਸ ਵੱਧ ਲੈਣ 'ਤੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

By

Published : Sep 16, 2020, 2:20 PM IST

ਜਲੰਧਰ: ਜ਼ਿਲ੍ਹੇ ਦੇ ਐਚ.ਐਮ.ਵੀ ਕਾਲਜ ਦੇ ਬਾਹਰ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਤੇ ਦਾਖ਼ਲਾ ਨਾ ਕਰਨ ਦੇ ਦੋਸ਼ ਲਾਏ ਹਨ। ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਆਪਣੀ ਦਾਖ਼ਲਾ ਕਰਵਾਉਣ ਲਈ ਫੀਸ ਦੇਣ ਨੂੰ ਤਿਆਰ ਹਨ ਪਰ ਉਹ ਦਾਖ਼ਲਾ ਫ਼ੀਸ ਤੋਂ ਵੱਧ ਇੱਕ ਰੁਪਈਆ ਵੀ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਕਾਲਜ ਦੀ ਮੈਨੇਜਮੈਂਟ ਪੜ੍ਹਾਈ ਵਿੱਚ ਵੀ ਬਾਧਾ ਬਣ ਰਹੀ ਹੈ ਜਿਸ ਕਾਰਨ ਉਹ ਸਹੀ ਢੰਗ ਨਾਲ ਪੜ੍ਹਾਈ ਨਹੀਂ ਕਰ ਪਾ ਰਹੇ। ਵਿਦਿਆਰਥੀਆਂ ਦੀ ਮੰਗ ਹੈ ਕਿ ਉਨ੍ਹਾਂ ਦੇ ਦਾਖ਼ਲੇ ਕੀਤੇ ਜਾਣ ਤੇ ਸਰਕਾਰ ਵੱਲੋ ਦਿੱਤੀਆਂ ਜਾਣ ਵਾਲੀਆਂ ਸਹਾਇਤਾ ਉਨ੍ਹਾਂ ਨੂੰ ਪ੍ਰਦਾਨ ਕੀਤੀਆਂ ਜਾਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.