ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਦਿਆਂ ਮਨਾਇਆ ਜਾਵੇਗਾ ਹੋਲਾ ਮੁਹੱਲਾ: ਡਿਪਟੀ ਕਮਿਸ਼ਨਰ - ਸ੍ਰੀ ਆਨੰਦਪੁਰ ਸਾਹਿਬ
🎬 Watch Now: Feature Video
ਹੋਲੇ ਮੁਹੱਲੇ ਦੇ ਪ੍ਰਬੰਧਾਂ ਸਬੰਧੀ ਇੱਕ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕਿਹਾ ਕਿ ਹੋਲੇ ਮੁਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 24 ਤੋ 26 ਮਾਰਚ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ 27 ਤੋ 29 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਸੰਗਤਾਂ ਦੀ ਭਾਰੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਵਾਰ ਹੋਲੇ ਮੁਹੱਲੇ ਦੌਰਾਨ ਵਿਸੇਸ਼ ਇੰਤਜਾਮ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਗਤਾਂ ਤੋਂ ਅਪੀਲ ਕੀਤੀ ਹੈ ਕਿ ਉਹ ਮਾਸਕ ਪਾ ਕੇ ਰੱਖਣ, ਸੈਨੇਟਾਈਜ਼ਰ ਦੀ ਵਰਤੋਂ ਕਰਨ ਅਤੇ ਆਪਸ ਚ ਦੂਰੀ ਬਣਾ ਰੱਖਣ ਤਾਂ ਕਿ ਸੰਗਤਾਂ ਇਸ ਕੋਰੋਨਾ ਮਹਾਂਮਾਰੀ ਤੋਂ ਬਚ ਕੇ ਰਹਿ ਸਕਣ।