ਮਨਰੇਗਾ ਅਧੀਨ ਵਧੀਆ ਕੰਮ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ - ਡੀ .ਸੀ ਅੰਮ੍ਰਿਤ ਕੌਰ ਗਿੱਲ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਡੀ .ਸੀ ਅੰਮ੍ਰਿਤ ਕੌਰ ਗਿੱਲ ਵਲੋਂ ਮਨਰੇਗਾ ਅਧੀਨ ਵਧੀਆ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਸੀ ਦਾ ਕਹਿਣਾ ਕਿ ਇਹ ਵਧਾਈ ਦੇ ਪਾਤਰ ਹਨ, ਜਿਨ੍ਹਾਂ ਸ਼ਹਿਰ ਅਤੇ ਜ਼ਿਲ੍ਹੇ ਦੇ ਵਿਕਾਸ 'ਚ ਆਪਣਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸਨਮਾਨ ਕਰਨ ਦਾ ਮੁੱਖ ਮਕਸਦ ਇਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਨਾ ਹੈ ਤਾਂ ਜੋ ਇਹ ਅੱਗੇ ਵੀ ਵਧੀਆ ਕੰਮ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਜਿੰਨ੍ਹੇ ਵਿਕਾਸ ਕਾਰਨ ਪੂਰੇ ਹੋ ਸਕੇ ਹਨ, ਉਹ ਇਨ੍ਹਾਂ ਦੀ ਮਿਹਨਤ ਸਦਕਾ ਹੀ ਹੈ।