ਰੋਟੀ ਦੀ ਭਾਲ 'ਚ ਵਿਦੇਸ਼ ਗਿਆ ਨੌਜਵਾਨ ਹੋਇਆ ਲਾਪਤਾ
🎬 Watch Now: Feature Video
ਹੁਸ਼ਿਆਰਪੁਰ: ਪਿੰਡ ਅਲਾਚੌਰ ਤੋਂ ਵਿਦੇਸ਼ ਗਏ ਨੌਜਵਾਨ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਲਾਪਤਾ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰੋਜ਼ੀ ਰੋਟੀ ਕਮਾਉਣ ਲਈ ਕਤਰ ਗਿਆ ਸੀ। ਇਸ ਤੋਂ ਬਾਅਦ ਉਸ ਦੀ ਰੋਜ਼ਾਨਾਂ ਪਰਿਵਾਰ ਵਾਲਿਆਂ ਨਾਲ ਗੱਲ ਹੁੰਦੀ ਰਹੀ ਪਰ ਆਖ਼ਰੀ ਗੱਲਬਾਤ 8 ਮਈ ਨੂੰ ਹੋਈ। ਇਸ ਤੋਂ ਬਾਅਦ ਹੁਣ ਤੱਕ ਇੱਕ ਸਾਲ ਹੋ ਗਿਆ ਤੇ ਨੌਜਵਾਨ ਦੀ ਹਾਲੇ ਤੱਕ ਕੋਈ ਗੱਲਬਾਤ ਨਹੀਂ ਹੋਈ। ਹੁਣ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਆਪਣੇ ਪੁੱਤਰ ਨੂੰ ਵਾਪਿਸ ਮੁਲਕ ਲਿਆਉਣ ਦੀ ਗੁਹਾਰ ਲਾਈ ਹੈ।