ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਣਿਆ ਧਰਨਿਆਂ ਦਾ ਅਖਾੜਾ, ਵੱਖ-ਵੱਖ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਧਰਨੇ
ਹੁਸ਼ਿਆਰਪੁਰ: ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਰਾ ਦਿਨ ਧਰਨਿਆਂ ਦਾ ਅਖਾੜਾ ਬਣਿਆ ਰਿਹਾ। ਅਧਿਆਪਕਾਂ, ਕਿਸਾਨਾਂ ਅਤੇ ਜਮਹੂਰੀ ਅਧਿਕਾਰ ਕਾਰਕੁਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਰੋਸ ਪ੍ਰਦਰਸ਼ਨ ਕੀਤੇ। ਗੌਰਮਿੰਟ ਟੀਚਰ ਯੂਨੀਅਨ ਦੇ ਅਧਿਆਪਕਾਂ ਨੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਿਲ ਖ਼ਿਲਾਫ਼ ਕੀਤੀ ਨਜ਼ਾਇਜ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਨੇ ਗੰਨੇ ਦੀ ਬਕਾਇਆ ਰਕਮ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ।