ਬਾਲ ਵਿਆਹ ਦੇ ਕਿੰਨੇ ਕੇਸ ਹੋਏ ਦਰਜ, ਹਾਈ ਕੋਰਟ ਨੇ ਪੰਜਾਬ-ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ - ਬਾਲ ਵਿਆਹ
🎬 Watch Now: Feature Video
ਚੰਡੀਗੜ੍ਹ: ਬਾਲ ਵਿਆਹ ਨੂੰ ਲੈ ਕੇ ਪੁਲਿਸ ਵੱਲੋਂ ਵਰਤੀ ਜਾ ਰਹੀ ਲਾਪਰਵਾਹੀ ਉੱਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ, ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਇਸ ਸਾਲ ਕਿੰਨੀਆਂ ਸ਼ਿਕਾਇਤਾਂ ਮਿਲੀਆਂ ਅਤੇ ਇਨ੍ਹਾਂ ਸ਼ਿਕਾਇਤਾਂ ਉੱਤੇ ਕਿੰਨੇ ਕੇਸ ਦਰਜ ਕੀਤੇ ਗਏ ਹਨ। ਜਸਟਿਸ ਅਰੁਣ ਕੁਮਾਰ ਤਿਆਗੀ ਨੇ ਕਿਹਾ ਕਿ ਅਕਸਰ ਦੇਖਿਆ ਗਿਆ ਹੈ ਕਿ ਬਲਿਗ ਮੁੰਡਾ ਨਾਬਾਲਿਗ ਕੁੜੀ ਨਾਲ ਵਿਆਹ ਕਰਵਾਉਣ ਤੋਂ ਬਾਅਦ ਵਿਆਹੁਤਾ ਜੋੜਾ ਕੋਰਟ ਵਿੱਚ ਸੁਰੱਖਿਆ ਸੁਨਿਸ਼ਚਿਤ ਕੀਤੇ ਜਾਣ ਦੀ ਮੰਗ ਕਰਦਾ ਹੈ। ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਬਾਲ ਵਿਆਹ ਉੱਤੇ ਰੋਕ ਨੂੰ ਲੈ ਕੇ ਕਾਨੂੰਨ ਦੇ ਤਹਿਤ ਸ਼ਿਕਾਇਤ ਮਿਲਣ 'ਤੇ ਕਾਰਵਾਈ ਨਹੀਂ ਕਰ ਰਹੀ। ਅਜਿਹੇ ਵਿੱਚ ਜ਼ਰੂਰੀ ਹੈ ਕਿ ਬਾਲ ਵਿਆਹ ਉੱਤੇ ਰੋਕ ਨੂੰ ਲੈ ਕੇ ਬਣਾਏ ਕਾਨੂੰਨ ਦਾ ਉਲੰਘਣ ਕਰਨ ਉੱਤੇ ਕਾਰਵਾਈ ਕੀਤੀ ਜਾਵੇ।