ਕਾਂਗਰਸ ਨੂੰ ਵੱਡਾ ਝਟਕਾ, ਕਈ ਸਿਰਕੱਢ ਆਗੂ ਅਕਾਲੀ ਦਲ ’ਚ ਹੋਏ ਸ਼ਾਮਿਲ
🎬 Watch Now: Feature Video
ਫਿਰੋਜ਼ਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਸਰਗਰਮੀਆਂ ਵਧਾ ਦਿੱਤੀਆਂ ਹਨ। ਕਾਂਗਰਸ ਦੇ ਸਿਰਕੱਢ ਆਗੂ ਤੇ ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ ਦੇ ਪੁੱਤਰ ਕੁਲਦੀਪ ਭੁੱਲਰ ਸਮੇਤ ਸੈਂਕੜੇ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਅਕਾਲੀ ਦਲ ਵਿੱਚ ਸ਼ਾਮਿਲ ਹੁੰਦਿਆਂ ਸਾਰ ਕਾਂਗਰਸ ਆਗੂ ਨੇ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਵਿਧਾਇਕ ’ਤੇ ਕਈ ਵੱਡੇ ਇਲਜ਼ਾਮ ਲਗਾਏ ਹਨ। ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ ਦੇ ਸਪੁੱਤਰ ਕੁਲਦੀਪ ਸਿੰਘ ਭੁੱਲਰ ਜੋ ਕਿ 2002 ਵਿੱਚ ਜ਼ੀਰਾ ਤੋਂ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ ਅਤੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਮੌਜੂਦਾ ਜ਼ੀਰਾ ਦੇ ਬਲਾਕ ਪ੍ਰਧਾਨ ਨਰਿੰਦਰ ਨਿੰਦੀ ਸਮੇਤ ਸੈਂਕੜੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਇੰਨ੍ਹਾਂ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਵੱਲੋਂ ਸਿਰਪਾਓ ਪਾਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਮੌਕੇ ਜਨਮੇਜਾ ਸਿੰਘ ਸੇਖੋਂ ਆਪਣੀ ਪਾਰਟੀ ਦੀ ਸਰਕਾਰ ਆਉਣ ਦਾ ਦਾਅਵਾ ਕੀਤਾ ਹੈ।