ਸੁਖਬੀਰ ਬਾਦਲ ਦਾ ਕਾਂਗਰਸ ਤੇ ਆਪ 'ਤੇ ਤਿੱਖਾ ਹਮਲਾ ! - ਸੁਖਬੀਰ ਬਾਦਲ ਦਾ ਕਾਂਗਰਸ ਤੇ ਆਪ ਤਿੱਖਾ ਹਮਲਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14256770-762-14256770-1642869436452.jpg)
ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਜਿੱਤਣ ਲਈ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਵਿਖੇ ਪਹੁੰਚੇ। ਇਸ ਦੌਰਾਨ ਗਿੱਦੜਬਾਹਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕਾਂਗਰਸੀ ਕੌਂਸਲਰ ਕੁਲਵੰਤ ਸਿੰਘ ਮਾਨ ਅਤੇ ਪਿੰਡ ਕੋਟਭਾਈ ਦੇ ਕਾਂਗਰਸੀ ਸਰਪੰਚ ਬਾਬੂ ਸਿੰਘ ਕੋਟਭਾਈ ਸੈਂਕੜੇ ਸਾਥੀਆਂ ਨਾਲ ਸੁਖਬੀਰ ਬਾਦਲ ਦੀ ਹਾਜ਼ਰੀ 'ਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਆਪਣੇ ਸੰਬੋਧਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਨਤੀਜੇ ਸਰਵੇ ਦੇ ਉਲਟ ਹੋਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਨੂੰ 80 ਤੋਂ 85 ਸੀਟਾਂ ਆਉਣਗੀਆਂ। ਦਵਿੰਦਰਪਾਲ ਭੁੱਲਰ ਦੀ ਸ਼ਜਾ ਦੇ ਮਾਮਲੇ ਵਿਚ ਕੇਜਰੀਵਾਲ ਦੇ ਘਿਰਾਓ ਸਬੰਧੀ ਪੁੱਛੇ ਜਾਣ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਅਤੇ ਪੰਥ ਵਿਰੋਧੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਉਨ੍ਹਾਂ ਕਿਹਾ ਕਿ ਚੰਨੀ ਨੇ ਤਿੰਨ ਮਹੀਨਿਆਂ ਵਿਚ ਸਿਰਫ ਪੈਸਾ ਇਕੱਠਾ ਕੀਤਾ ਹੈ।