ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਐਸ ਐਮ ਓ ਦੀ ਤਾਇਨਾਤੀ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ - ਸਿਵਲ ਹਸਪਤਾਲ
🎬 Watch Now: Feature Video
ਫਿਰੋਜ਼ਪੁਰ: ਕੋਰੋਨਾ ਮਹਾਂਮਾਰੀ ਦੇ ਕੇਸ ਵੱਧਦੇ ਜਾ ਰਹੇ ਹਨ।ਇਸ ਦੌਰਾਨ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਐਸ ਐਮ ਓ ਦੀ ਨਿਯੁਕਤੀ ਦੇ ਲਈ ਅਤੇ ਵੈਟੀਲੇਟਰ ਪ੍ਰਾਈਵੇਟ ਹਸਪਤਾਲ ਨੂੰ ਦੇਣ ਵਿਰੁੱਧ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਮਨਜਿੰਦਰ ਸਿੰਘ ਭੁੱਲਰ ਦੀ ਅਗਵਾਈ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਨੇ ਦੱਸਿਆ ਹੈ ਕਿ ਇਹ ਲੜੀਵਾਰ ਭੁੱਖ ਹੜਤਾਲ ਓਨੀ ਦੇਰ ਜਾਰੀ ਰਹੇਗੀ ਜਦੋਂ ਤੱਕ ਸਿਵਲ ਹਸਪਤਾਲ ਵਿਚ ਐਸ ਐਮ ਓ ਦੀ ਤਾਇਨਾਤੀ ਨਹੀਂ ਹੁੰਦੀ। ਇਸ ਤੋਂ ਇਲਾਵਾ ਭੁੱਲਰ ਨੇ ਮੰਗ ਕੀਤੀ ਹੈ ਕਿ ਜਿਹੜੇ ਵੈਂਟੀਲੇਟਰ ਪ੍ਰਾਈਵੇਟ ਹਸਪਤਾਲ ਨੂੰ ਦੇ ਦਿੱਤੇ ਗਏ ਹਨ ਉਹਨਾਂ ਵੈਂਟੀਲੇਟਰਾਂ ਨੂੰ ਸਰਕਾਰੀ ਹਸਪਤਾਲ ਦੇ ਵਿਚ ਲਿਆਂਦਾ ਜਾਵੇ।