'ਜੇ ਟਿਕਟ ਨਹੀਂ ਮਿਲਦੀ ਤਾਂ ਕਰਾਂਗਾ ਖੁਦਕੁਸ਼ੀ' - ਪੰਜਾਬ ਨਗਰ ਕੌਂਸਲ ਚੋਣਾਂ
🎬 Watch Now: Feature Video
ਪਟਿਆਲਾ: ਪੰਜਾਬ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ। ਨਾਭਾ ਵਿਖੇ 23 ਵਾਰਡਾਂ ਵਿੱਚ ਕਾਂਗਰਸ ਪਾਰਟੀ ਨੇ ਚੋਣ ਮੈਦਾਨ ਵਿੱਚ ਉਮੀਦਵਾਰ ਉਤਾਰਨ ਦਾ ਫ਼ੈਸਲਾ ਕੀਤਾ ਹੈ ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਨਾਭਾ ਦੇ ਟਕਸਾਲੀ ਕਾਂਗਰਸੀ ਨਰੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਮੇਰੀ ਟਿਕਟ ਕੱਟ ਕੇ ਕਿਸੇ ਹੋਰ ਉਮੀਦਵਾਰ ਨੂੰ ਦੇ ਦਿੱਤੀ ਗਈ ਹੈ ਅਤੇ ਜੇਕਰ ਮੈਨੂੰ ਟਿਕਟ ਨਹੀਂ ਮਿਲਦੀ ਤਾਂ ਮੈਂ ਆਤਮਹੱਤਿਆ ਕਰਾਂਗਾ। ਨਰੇਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਨੇ 5-5 ਲੱਖ ਰੁਪਏ ਲੈ ਕੇ ਟਿਕਟਾਂ ਦਿੱਤੀਆਂ ਹਨ।