ਜੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਤਾਂ ਕਿਸਾਨੀ ਅੰਦੋਲਨ ਦਾ ਹੱਲ ਹੋ ਜਾਂਦਾ : ਰਣੀਕੇ - ਸੁਖਬੀਰ ਸਿੰਘ ਬਾਦਲ
🎬 Watch Now: Feature Video
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਹਲਕੇ ਵਿੱਚ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਗਿਆ। ਉੱਥੇ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਇਕ ਵਾਰ ਫਿਰ ਤੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਜੰਮ ਕੇ ਖਰੀਆਂ ਖੋਟੀਆਂ ਸੁਣਾਈਆਂ ਗਈਆਂ। ਰਣੀਕੇ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁੰਦੇ ਤਾਂ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਸਨ ਉਸਦਾ ਜਲਦ ਹੱਲ ਕੱਢਿਆ ਜਾ ਸਕਦਾ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਰਫ਼ ਤੇ ਸਿਰਫ਼ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ ਗਈ ਸੀ ਅਤੇ ਜੋ ਵੀ ਵਾਅਦੇ ਉਨ੍ਹਾਂ ਵੱਲੋਂ ਕੀਤੇ ਗਏ ਸੀ ਉਹ ਕਿਤੇ ਨਾ ਕਿਤੇ ਖੋਖਲੇ ਨਜ਼ਰ ਆ ਰਹੇ ਨੇ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਰਣੀਕੇ ਨੂੰ ਹਲਕੇ ਤੋਂ ਉਮੀਦਵਾਰ ਵੀ ਐਲਾਨਿਆ ਗਿਆ।