ਮੰਗਾਂ ਪੂਰੀਆਂ ਨਾ ਹੋਈਆ ਤਾਂ ਕਿਸਾਨ ਕਰਨਗੇ ਰੇਲਵੇ ਟਰੈਕ ਜਾਮ

By

Published : Aug 20, 2021, 3:49 PM IST

thumbnail
ਜਲੰਧਰ: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਜਗ੍ਹਾ-ਜਗ੍ਹਾ ਪ੍ਰਦਰਸ਼ਨ ਕਰ ਰਹੇ ਹਨ ਜਿਸ ਦੇ ਤਹਿਤ ਜਲੰਧਰ ਦੇ ਧੰਨੋਵਾਲੀ ਪਿੰਡ ਦੇ ਕੋਲ ਨੈਸ਼ਨਲ ਹਾਈਵੇ ਨੂੰ ਕਿਸਾਨਾਂ ਵੱਲੋਂ ਪੂਰੇ ਤਰੀਕੇ ਦੇ ਨਾਲ ਜਾਮ ਕਰ ਦਿੱਤਾ ਗਿਆ ਹੈ। ਸਵੇਰ ਤੋਂ ਹੀ ਇੱਥੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਪਰ ਸਵੇਰ ਤੋਂ ਲੈ ਕੇ 3 ਵਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਇਨ੍ਹਾਂ ਨੂੰ ਨਹੀਂ ਮਿਲਣ ਆਇਆ ਹੈ। ਜਿਸ ਤੇ ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਕਿਸਾਨਾਂ ਵੱਲੋਂ 4 ਵਜੇ ਰੇਲਵੇ ਟਰੈਕ ਨੂੰ ਪੂਰੀ ਤਰੀਕੇ ਦੇ ਨਾਲ ਜਾਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਪੂਰੇ ਪੰਜਾਬ ਨੂੰ ਸੀਲ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਖੁਦ ਹੋਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.