ਬੇਅਦਬੀ ਮਾਮਲੇ ‘ਚ ਨਾ ਹੋਵੇ ਸਿਆਸਤ-ਜਥੇਦਾਰ - ਸਰਕਾਰ ਤੇ ਪ੍ਰਸ਼ਾਸਨ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ
🎬 Watch Now: Feature Video
ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਵਿੱਚ ਕਾਰਜਸ਼ੀਲ 70 ਤੋਂ ਵੱਧ ਸਿੱਖ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਹੋਈ ਇਕੱਤਰਤਾ ਦੇ ਵਿੱਚ ਮੁੱਖ ਤੌਰ 'ਤੇ ਸਿੱਖ ਵਿੱਦਿਆ, ਨਵੀਂ ਪੀੜ੍ਹੀ ਦੀ ਸੰਭਾਲ, ਸਿੱਖ ਆਰਥਿਕਤਾ, ਵਿਸ਼ਵਸ਼ਾਂਤੀ ਲਈ ਮਿਲਵਰਤਨ, ਸਿੱਖ ਪ੍ਰਚਾਰ ਪ੍ਰਸਾਰ ਲਈ ਮੀਡੀਆ ਦੀ ਵਰਤੋਂ, ਵਾਤਾਵਰਨ ਅਤੇ ਜਲਵਾਯੂ ਪ੍ਰਦੂਸ਼ਨ ਸਬੰਧੀ ਮੁੱਦੇ ਵਿਚਾਰੇ ਗਏ। ਜਿਥੇ ਮੀਟਿੰਗ ਵਿੱਚ ਪੁਲਿਸ ਵੱਲੋਂ ਡੇਰਾ ਸਿਰਸਾ ਮੁਖੀ ਦਾ ਨਾਮ ਮਾਮਲੇ ਵਿੱਚੋਂ ਕੱਢੇ ਜਾਣ ‘ਤੇ ਚਰਚਾ ਕਰਦੇ ਹੋਏ ਨਿੰਦਾ ਕੀਤੀ ਗਈ। ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ ਸਰਕਾਰ ਤੇ ਪ੍ਰਸ਼ਾਸਨ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।