ਬੇਪਰਵਾਹ ਪੁਲਿਸ ਦੇ ਨੱਕ ਥੱਲੇ ਚਲ ਰਿਹਾ ਨਾਜਾਇਜ਼ ਮਾਇਨਿੰਗ ਦਾ ਧੰਦਾ

🎬 Watch Now: Feature Video

thumbnail
ਗੁਰਦਾਸਪੁਰ: ਜ਼ਿਲ੍ਹੇ ’ਚ ਕਈ ਹਿੱਸਿਆਂ ਵਿੱਚ ਮਿੱਟੀ ਦੀ ਨਾਜਾਇਜ਼ ਮਾਇਨਿੰਗ ਦਾ ਕਾਲਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਪਰ ਇਸ ਵੱਲ ਪੁਲਿਸ ਪ੍ਰਸ਼ਾਸਨ ਅਤੇ ਮਾਇਨਿੰਗ ਵਿਭਾਗ ਦਾ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪਿੰਡ ਬਹਾਦਰਪੁਰ ਅਤੇ ਗੁਰਦਾਸਨੰਗਲ ਦਾ ਦੌਰਾ ਕੀਤਾ ਗਿਆ ਤਾਂ ਦੋਨੇਂ ਥਾਵਾਂ ’ਤੇ ਜੋਰਾ ਸ਼ੋਰਾ ਨਾਲ ਮਾਇਨਿੰਗ ਕੀਤੀ ਜਾ ਰਹੀ ਸੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਤਕਰੀਬਨ ਦੋ ਘੰਟੇ ਬਾਅਦ ਪੁਲਿਸ ਅਧਿਕਾਰੀ ਅਤੇ ਮਾਇਨਿੰਗ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਵਾਹਨਾਂ ਨੂੰ ਕਬਜ਼ੇ ਚ ਲੈ ਲਿਆ ਹੈ ਨਾਲ ਹੀ ਕਿਹਾ ਕਿ ਇਸ ਸਬੰਧੀ ਮਾਇਨਿੰਗ ਅਧਿਕਾਰੀ ਜੋ ਵੀ ਰਿਪੋਰਟ ਬਣਾ ਕੇ ਦੇਣਗੇ ਉਸ ’ਤੇ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.