ਨਜਾਇਜ਼ ਮਾਇਨਿੰਗ ਰੋਕਣ ਲਈ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ
🎬 Watch Now: Feature Video
ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕਾ ਅਮਲੋਹ ਅੰਦਰ ਪਿੰਡ ਦੀਵਾ ਗੰਢੂਆਂ ਵਿਖੇ ਚੱਲ ਰਹੀ ਨਜਾਇਜ਼ ਮਾਇਨਿੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਗੋਇਲ ਤੇ ਜਿਲ੍ਹਾ ਪੁਲਿਸ ਮੁਖੀ ਅਮਨੀਤ ਕੋਂਡਲ ਨੂੰ ਇਸ ਮਾਮਲੇ 'ਤੇ ਮੰਗ ਪੱਤਰ ਦਿੱਤਾ ਹੈ। ਰਾਜੂ ਖੰਨਾ ਨੇ ਕਿਹਾ ਕਿ ਜੇਕਰ ਨਜਾਇਜ਼ ਮਾਇਨਿੰਗ ਨੂੰ ਨਾ ਰੋਕਿਆ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕਰਨਗੇ। ਉੱਥੇ ਹੀ ਜਦੋਂ ਇਸ ਮਾਮਲੇ ਬਾਰੇ ਡੀਸੀ ਪ੍ਰਸ਼ਾਤ ਕੁਮਾਰ ਗੋਇਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।