ਫ਼ਾਜ਼ਿਲਕਾ ਦੇ ਕਈ ਪਿੰਡਾਂ 'ਚ ਚੱਲ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ, ਪਿੰਡ ਵਾਸੀਆਂ ਨੇ ਦਿੱਤੀ ਜਾਣਕਾਰੀ
🎬 Watch Now: Feature Video
ਫ਼ਾਜ਼ਿਲਕਾ: ਇੱਥੋਂ ਦੇ ਕਈ ਪਿੰਡਾਂ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦਿਨ-ਰਾਤ ਚੱਲ ਰਹੀ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪਿੰਡ ਵਾਸੀਆਂ ਨੇ ਇਲਜ਼ਾਮ ਲਗਾਏ ਹਨ ਕਿ ਸੱਤਾ ਪੱਖ ਦੇ ਇਸ਼ਾਰੇ ਉੱਤੇ ਇਹ ਨਾਜਾਇਜ਼ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ ਜੇਕਰ ਨਾਜਾਇਜ਼ ਮਾਈਨਿੰਗ ਵਾਲੇ ਫੜੇ ਜਾਂਦੇ ਹਨ ਤਾਂ ਸੱਤਾ ਪੱਖ ਦੇ ਨੇਤਾ ਫੋਨ ਕਰ ਉਨ੍ਹਾਂ ਨੂੰ ਛੁੜਵਾ ਲੈਂਦੇ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਰੇਤ ਦੇ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ ਜੋ ਕਿ ਦਿਨ-ਰਾਤ ਮਾਈਨਿੰਗ ਕਰਦੇ ਹੋਏ ਪਿੰਡ ਵਿੱਚ ਨਜ਼ਰ ਆਉਂਦੇ ਹਨ। ਉਨ੍ਹਾਂ ਦੇ ਪਿੰਡ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਵੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਟਰੈਕਟਰ-ਟ੍ਰਾਲੀਆਂ ਅਤੇ ਟਰੱਕਾਂ ਨੇ ਤੋੜ ਦਿੱਤੀਆਂ ਹਨ ਅਤੇ ਪ੍ਰਸ਼ਾਸਨ ਜਾਂ ਪੁਲਿਸ ਇਸ ਉੱਤੇ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ। ਐਸ.ਐਚ.ਓ ਨੇ ਦੱਸਿਆ ਕਿ ਅਸੀਂ ਪਿਛਲੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਕਈ ਮਾਮਲੇ ਦਰਜ ਕੀਤੇ ਹਨ ਅੱਜ ਵੀ ਇੱਕ ਨਾਜਾਇਜ਼ ਮਾਈਨਿੰਗ ਵਾਲੇ ਇੱਕ ਟਰੈਕਟਰ-ਟ੍ਰਾਲੀ ਨੂੰ ਫੜਿਆ ਹੈ।