ਸ਼ਨੀਵਾਰ ਨੂੰ ਪਠਾਨਕੋਟ 'ਚ ਦਿਖਾਈ ਦਿੱਤਾ ਲੌਕਡਾਊਨ ਦਾ ਅਸਰ - Impact of weekend lockdown
🎬 Watch Now: Feature Video
ਪਠਾਨਕੋਟ: ਕੋਰੋਨਾ ਤੋਂ ਬਚਾਅ ਲਈ ਲੱਗੇ ਹੋਏ ਲੌਕਡਾਊਨ ਵਿੱਚ ਸਰਕਾਰ ਨੇ ਢਿੱਲ ਦਿੱਤੀ ਸੀ। ਇਸ ਮਗਰੋਂ ਸਰਕਾਰ ਨੇ ਹਫਤੇ ਦੇ ਆਖਰੀ ਦਿਨ ਭਾਵ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਸੀ। ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਸ਼ਨੀਵਾਰ ਨੂੰ ਸ਼ਾਮੀਂ ਪੰਜ ਵਜੇ ਤੱਕ ਦੁਕਾਨਾਂ ਖੋਲ੍ਹੀਆਂ ਜਾ ਸਕਦੀ ਹਨ ਅਤੇ ਐਤਵਾਰ ਨੂੰ ਸਿਰਫ ਜ਼ਰੂਰੀ ਵਸਤੂਆਂ ਤੇ ਸੇਵਾਵਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਖੁੱਲ ਹੋਵੇਗੀ। ਇਸੇ ਦੌਰਾਨ ਸ਼ਨੀਵਾਰ ਨੂੰ ਪਠਾਨਕੋਟ ਸ਼ਹਿਰ ਵਿੱਚ ਲੌਕਡਾਊਨ ਦਾ ਅਸਰ ਵੇਖਣ ਨੂੰ ਮਿਲਿਆ ਪਰ ਸਬਜ਼ੀਆਂ, ਫਲਾਂ, ਰਾਸ਼ਨ ਅਤੇ ਦਵਾਈਆਂ ਦੀ ਦੁਕਾਨਾਂ ਖੁੱਲ੍ਹੀਆਂ ਸਨ। ਸਬਜ਼ੀ ਵਿਕਰੇਤਾ ਸੁਭਾਸ਼ ਨੇ ਦੱਸਿਆ ਕਿ ਉਹ ਸਰਕਾਰ ਦੇ ਫੈਸਲੇ ਦੇ ਨਾਲ ਹਨ ਪਰ ਜੇਕਰ ਸਬਜ਼ੀਆਂ ਅਤੇ ਫਲਾਂ ਨੂੰ ਬੰਦ ਕਰਕੇ ਰੱਖਿਆ ਜਾਵੇ ਤਾਂ ਇਨ੍ਹਾਂ ਦੇ ਖਰਾਬ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸੇ ਲਈ ਹੀ ਉਨ੍ਹਾਂ ਵੱਲੋਂ ਦੁਕਾਨਾਂ ਖੋਲ੍ਹੀਆਂ ਗਈਆਂ ਹਨ।