ਮਨੁੱਖਤਾ ਦੀ ਭਲਾਈ ਲਈ ਅਹਿਮ ਉਪਰਾਲਾ
🎬 Watch Now: Feature Video
ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਨੁੱਖਤਾ ਦੀ ਭਲਾਈ ਦੇ ਲਈ ਵਣ ਮਹਾਂਉਤਸਵ ਮੌਕੇ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਕੱਠੇ ਹੋ ਕੇ ਗੁਰੂ ਪਵਿੱਤਰ ਜੰਗਲ ਅੱਜੋਵਾਲ ਵਿਖੇ ਬੂਟੇ ਲਗਾਏ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਸ ਅਹਿਮ ਉਪਰਾਲੇ ਦੌਰਾਨ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਵਾਤਾਵਰਣਾ ਗੰਦਲਾ ਹੋਣ ਕਾਰਨ ਪੂਰੀ ਦੁਨੀਆ ਦੇ ਵਿੱਚ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮੌਕੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਦਰੱਖਤ ਲਗਾਏ ਜਾਣ ਤਾਂ ਜੋ ਵਾਤਾਵਰਣ ਨੂੰ ਸੁੱਧ ਰੱਖਿਆ ਜਾ ਸਕੇ ਅਤੇ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਵੀ ਸੁੱਧ ਤੇ ਤਾਜ਼ੀ ਦੇ ਸਕੀਏ ਅਤੇ ਉਨ੍ਹਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾ ਸਕੀਏ।