13200 ਨਸ਼ੀਲੀਆਂ ਗੋਲੀਆਂ ਅਤੇ 30 ਗ੍ਰਾਮ ਹੈਰੋਇਨ ਸਣੇ ਪਤੀ-ਪਤਨੀ ਕਾਬੂ - 13200 ਨਸ਼ੀਲੀਆਂ ਗੋਲੀਆਂ
🎬 Watch Now: Feature Video

ਅੰਮ੍ਰਿਤਸਰ: ਅਜਨਾਲ਼ਾ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਲ ਕਰਦਿਆਂ ਦੰਪਤੀ ਨੂੰ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਰਮਦਾਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਡੀਐੱਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਰਮਦਾਸ ਦੇ ਰਹਿਣ ਵਾਲੇ ਜੋਧ ਸਿੰਘ ਤੇ ਉਸਦੀ ਪਤਨੀ ਹੀਨਾ ਨੂੰ 13200 ਨਸ਼ੀਲੀਆਂ ਗੋਲੀਆਂ ਅਤੇ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 74340 ਰੁਪਏ ਡਰੱਗ ਮਨੀ ਵੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਪੁਲਿਸ ਵਿਭਾਗ ਵੱਲੋਂ ਇਨ੍ਹਾਂ ਦੋਹਾਂ ਵਿਰੁੱਧ ਮੁਕੱਦਮਾ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।