ਅੰਮ੍ਰਿਤਸਰ ’ਚ ਡਾਕਟਰਾਂ ਨੇ ਕੀਤਾ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਘਿਰਾਓ
🎬 Watch Now: Feature Video
ਅੰਮ੍ਰਿਤਸਰ: ਇੱਕ ਪਾਸੇ ਡਾਕਟਰਾਂ ਵੱਲੋਂ ਕੋਰੋਨਾ ਮਹਾਂਮਾਰੀ ਵਿਰੁੱਧ ਫਰੰਟ ’ਤੇ ਹੋ ਕੇ ਲੜਾਈ ਲੜੀ ਜਾ ਰਹੀ ਹੈ ਉਥੇ ਹੀ ਕੁਝ ਡਾਕਟਰਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮਿਲ ਰਹੀਆਂ। ਜਿਸ ਦੇ ਚਲਦੇ ਅੱਜ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਡਾਕਟਰਾਂ ਵੱਲੋਂ ਘਿਰਾਓ ਕੀਤਾ ਗਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰਾਂ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਉਹ ਲਗਾਤਾਰ ਕੋਰੋਨਾ ਦੇ ਖਿਲਾਫ ਲੜਾਈ ਲੜ ਰਹੇ ਹਨ ਅਤੇ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਜਾਨ ਬਚਾ ਰਹੇ ਹਨ, ਪਰ ਇਸ ਦਾ ਬਾਵਜੂਦ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ। ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਸੜਕਾਂ ’ਤੇ ਉਤਰਨ ਲਈ ਹੋਣਾ ਪਿਆ।