ਅੰਮ੍ਰਿਤਸਰ 'ਚ ਕਿਸਾਨਾਂ ਨੇ ਮੋਦੀ ਸਰਕਾਰ ਅਤੇ ਕਾਰਪੋਰੇਟਾਂ ਦੇ ਫੂਕੇ ਪੁਤਲੇ - ਖੇਤੀ ਕਾਨੂੰਨਾਂ ਦੇ ਵਿਰੋਧ
🎬 Watch Now: Feature Video
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ 'ਤੇ ਐਤਵਾਰ ਨੂੰ ਤਰਨਤਾਰਨ ਰੋਡ ਉਪਰ ਕਿਸਾਨਾਂ ਨੇ ਇਕੱਠੇ ਹੋ ਕੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਗਏ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਦੁਸਿਹਰੇ ਨੂੰ ਮੁੱਖ ਰੱਖ ਕੇ ਮੋਦੀ, ਅੰਬਾਨੀ ਤੇ ਅਡਾਨੀ ਦੇ ਇਹ ਪੁਤਲੇ ਫੂਕ ਮੁਜ਼ਾਹਰੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਫੂਕੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਦੀ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।