ਅੰਮ੍ਰਿਤਸਰ 'ਚ 560 ਗ੍ਰਾਮ ਹੈਰੋਇਨ ਸਣੇ ਦੋ ਕਾਬੂ - 560 ਗ੍ਰਾਮ ਹੈਰੋਇਨ ਸਮੇਤ ਕਾਬੂ
🎬 Watch Now: Feature Video
ਅੰਮ੍ਰਿਤਸਰ: ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਕੰਨਟੋਨਮੈਂਟ ’ਤੇ ਤੈਨਾਤ ਪੁਲਿਸ ਕਰਮਚਾਰੀਆਂ ਨੇ ਦੋ ਲੋਕਾਂ ਨੂੰ ਦੋ ਵੱਖ-ਵੱਖ ਥਾਵਾਂ ਤੋਂ 560 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਸ਼ਹਿਰ ’ਚ ਪੁਲਿਸ ਨੇ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਤਹਿਤ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਤਹਿਤ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 560 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।