'ਸਰਕਾਰ ਦੇ ਹਾਲਾਤ ਮਾੜੇ, ਲੋਕਾਂ ’ਚ ਮਚੀ ਹਾਹਾਕਾਰ' - ਬਿਜਲੀ ਦਾ ਸੰਕਟ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ ਬਿਜਲੀ ਸੰਕਟ ਨੂੰ ਲੈ ਕੇ ਐਮਰਜੈਂਸੀ ਲਗਾਈ ਗਈ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਪੰਜਾਬ ਭਰ ਚ ਬਿਜਲੀ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ’ਚ ਰਣਜੀਤ ਐਵੀਨਿਉ ਐਸਸੀ ਚੀਫ ਬਿਜਲੀ ਵਿਭਾਗ ਦੇ ਦਫਤਰ ਦੇ ਬਾਹਰ ਅਕਾਲੀ ਦਲ ਦੇ ਆਗੂਆਂ ਨੇ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚਾਰ ਸਾਲ ਚ ਕੁਝ ਨਹੀਂ ਕੀਤਾ ਤੇ ਹੁਣ ਬਿਜਲੀ ਦਾ ਸੰਕਟ ਪੈਦਾ ਹੋ ਗਿਆ ਹੈ। ਕੈਪਟਨ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸਦੇ ਚੱਲਦੇ ਲੋਕ ਗਰਮੀ ’ਚ ਬਿਜਲੀ ਸੰਕਟ ਦੀ ਮਾਰ ਝੱਲ ਰਹੇ ਹਨ।