ਲੋਕਾਂ ਦੀ ਸਿਹਤ ਸਹੂਲਤ ਨੂੰ ਵੇਖਦਿਆਂ ਪੁਲਿਸ ਦਾ ਅਹਿਮ ਉਪਰਾਲਾ - Amritsar
🎬 Watch Now: Feature Video

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਵਿੱਚ ਪੁਲਿਸ ਵੱਲੋਂ ਹਸਪਤਾਲ (hospital) ਦੇ ਸਹਿਯੋਗ ਨਾਲ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮੈਡੀਕਲ ਕੈਂਪ (Medical camp) ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਖੁਦ ਦਾ ਵੀ ਚੈੱਕਅੱਪ ਕਰਵਾਇਆ ਗਿਆ। ਇਸਦੇ ਨਾਲ ਹੀ ਹੋਰ ਵੀ ਵੱਡੀ ਗਿਣਤੀ ਦੇ ਵਿੱਚ ਲੋਕਾਂ ਵੱਲੋਂ ਕੈਂਪ ਦੇ ਵਿੱਚ ਪਹੁੰਚ ਆਪਣਾ ਚੈੱਕਅੱਪ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸਮੱਸਿਆਵਾਂ ਨੂੰ ਵੇਖਦਿਆਂ ਮੈਡੀਕਲ ਕੈਂਪ (Medical camp) ਲਗਾਇਆ ਗਿਆ ਹੈ ਜਿੱਥੇ ਲੋਕਾਂ ਦਾ ਚੈੱਕਅੱਪ ਕੀਤਾ ਗਿਆ ਉੱਥੇ ਹੀ ਲੋੜਵੰਦ ਲੋਕਾਂ ਨੂੰ ਮੌਕੇ ਤੇ ਹੀ ਦਵਾਈ ਵੀ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਅਜਿਹੇ ਮੈਡੀਕਲ ਕੈਂਪ (Medical camp) ਆਉਣ ਵਾਲੇ ਸਮੇਂ ਦੇ ਵਿੱਚ ਵੀ ਲਗਾਏ ਜਾਣਗੇ।