ਬਰਨਾਲਾ ’ਚ ਕਾਂਗਰਸੀ ਆਗੂ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ - ਸੀਵਰੇਜ ਦਾ ਕੰਮ ਸ਼ੁਰੂ
🎬 Watch Now: Feature Video

ਬਰਨਾਲਾ: ਪੰਜਾਬ ਸਰਕਾਰ ਵੱਲੋਂ ਸ਼ਹਿਰ ਨੂੰ ਸਮਾਰਟ ਸਿਟੀ ਐਲਾਣੇ ਜਾਣ ਦੇ ਬਾਅਦ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਉਪ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਸ਼ਹਿਰ ਦੀ 16 ਏਕੜ ਅਤੇ 22 ਏਕੜ ਦੀਆਂ ਕਲੋਨੀਆਂ ਵਿੱਚ ਇੰਟਰਲਾਕਿੰਗ ਟਾਇਲ ਅਤੇ ਸੜਕਾਂ ਉੱਤੇ ਪ੍ਰੀਮਿਕਸ ਦਾ ਕੰਮ ਅਤੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਉਣ ਦਾ ਆਗਾਜ਼ ਕੀਤਾ ਗਿਆ। ਕਾਂਗਰਸੀ ਆਗੂ ਢਿੱਲੋਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਬਰਨਾਲਾ ਨੂੰ ਸਮਾਰਟ ਸਿਟੀ ਬਨਾਉਣ ਦਾ ਐਲਾਨ ਕੀਤਾ ਗਿਆ ਹੈ। ਬਰਨਾਲਾ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਉਣ ਲਈ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ।