ਖੇਤੀ ਕਾਨੂੰਨਾ ਖਿਲਾਫ ਬੀਕੇਯੂ ਉਗਰਾਹਾਂ ਨੇ ਡੀਸੀ ਦਫਤਰ ਅੱਗੇ ਦਿੱਤਾ ਧਰਨਾ - BKU ugrahan
🎬 Watch Now: Feature Video
ਬਠਿੰਡਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਅਤੇ ਕਿਸਾਨ ਵਿਰੋਧੀ ਲਿਆਂਦੇ ਗਏ ਕਾਨੂੰਨ ਖ਼ਿਲਾਫ਼ ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਨੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ। ਕਿਸਾਨ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਦੋਂ ਤੱਕ ਉਨ੍ਹਾਂ ਵੱਲੋਂ ਸੰਘਰਸ਼ ਜਾਰੀ ਰਹੇਗਾ।