ਅੰਮ੍ਰਿਤਸਰ ’ਚ ਦਿਨ-ਦਿਹਾੜੇ ਸੁਨਿਆਰੇ ਦੇ ਘਰੋਂ 25 ਲੱਖ ਲੁੱਟੇ - ਲੁੱਟ ਦੀ ਵਾਰਦਾਤ
🎬 Watch Now: Feature Video
ਅੰਮ੍ਰਿਤਸਰ: ਮਾਮਲਾ ਸ਼ਹਿਰ ਦੇ ਮਾਲ ਰੋਡ ਸਥਿਤ ਇਕ ਸੋਨੇ ਦੇ ਵਪਾਰੀ ਦੇ ਘਰ ਦਾ ਹੈ, ਜਿਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੌਕ ’ਤੇ ਬੰਦੀ ਬਣਾ ਕੇ ਲੁਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸਦੇ ਚਲਦੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਜਾਂਚ ਸੁਰੂ ਕਰ ਦਿਤੀ ਗਈ ਹੈ। ਇਸ ਮੌਕੇ ਜਾਂਚ ਅਧਿਕਾਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਘਟਨਾ ਸਵੇਰੇ 11 ਵਜੇ ਦੀ ਹੈ, ਜਦੋਂ ਅਸ਼ੀਸ਼ ਅਰੋੜਾ ਜੋ ਕਿ ਸੋਨੇ ਦਾ ਵਪਾਰੀ ਹੈ ਦੇ ਘਰ ’ਚ ਮੁਲਜ਼ਮ ਜ਼ਬਰਦਸਤੀ ਦਾਖ਼ਲ ਹੋ ਕੇ ਪਿਸਤੌਲ ਦੀ ਨੌਕ ’ਤੇ 25 ਲੱਖ ਦੇ ਕਰੀਬ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ ਜਲਦ ਦੋਸ਼ੀ ਗ੍ਰਿਫ਼ਤਾਰ ਕਰ ਲਏ ਜਾਣਗੇ।