Agricultural laws: ਦਿੱਲੀ ‘ਚ ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਸੰਸਦਾਂ ਦਾ ਕੇਂਦਰ ਖਿਲਾਫ਼ ਹੱਲਾ-ਬੋਲ - ਪਾਰਲੀਮੈਂਟ ਦੇ ਬਾਹਰ ਕਾਨੂੰਨਾਂ ਦਾ ਵਿਰੋਧ
🎬 Watch Now: Feature Video
ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸੀ ਸਾਂਸਦ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜੰਮਕੇ ਕੇਂਦਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਦੀ ਮੰਗ ਕੀਤੀ। ਇਸ ਮੌਕੇ ਮੌਜੂਦ ਰਾਸ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ‘ਤੇ ਜੰਮਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਆਉਣ ਵਾਲੇ ਸਮੇਂ ਦੇ ਵਿੱਚ ਤਿੱਖਾ ਸੰਘਰਸ਼ ਵਿੱਢਣਗੇ। ਇਸ ਦੌਰਾਨ ਬਾਜਵਾ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਾਰਲੀਮੈਂਟ ਦੇ ਬਾਹਰ ਕਾਨੂੰਨਾਂ ਦਾ ਵਿਰੋਧ ਕਰਨਗੇ ਅਤੇ ਉਹ ਪਾਰਲੀਮੈਂਟ ਅੰਦਰ ਕਾਨੂੰਨਾਂ ਦਾ ਵਿਰੋਧ ਜਾਰੀ ਰੱਖਣਗੇ।