ਕੱਚੇ ਸਿਹਤ ਕਾਮਿਆਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - ਸਨਮਾਨ ਪੱਤਰ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਵਾਪਸ
🎬 Watch Now: Feature Video
ਫਰੀਦਕੋਟ: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੇ ਐਲਾਨ ਤੋਂ ਬਾਅਦ NRHM ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਦੌਰਾਨ ਉਨ੍ਹਾਂ ਨੂੰ ਸਰਕਾਰ ਅਤੇ ਸਥਾਨਿਕ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਿਲੇ ਸਨਮਾਨ ਪੱਤਰ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਵਾਪਸ ਕਰਨ ਲਈ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨੈਸ਼ਨਲ ਹੈਲਥ ਮਿਸ਼ਨ(National Health Mission) ਤਹਿਤ ਪੰਜਾਬ ਦੇ ਵੱਖ ਵੱਖ ਸਿਵਲ ਹਸਪਤਾਲਾਂ ਅਧੀਨ ਕੰਮ ਕਰਨ ਵਾਲੇ ਕਾਮਿਆਂ ਨੇ ਦੱਸਿਆ ਕਿ ਉਹ ਬੀਤੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਕੰਮ ਕੀਤਾ ਅਤੇ ਹੋਰ ਜਦੋਂ ਕੋਈ ਵੀ ਨਵੀਆਂ ਸਕੀਮਾਂ ਆਉਂਦੀਆਂ ਤਾਂ ਕੱਚੇ ਕਾਮਿਆਂ ਨੂੰ ਹੀ ਅੱਗੇ ਲਗਾਇਆ ਜਾਂਦਾ ਪਰ ਪੱਕੇ ਕਰਨ ਸਮੇਂ ਸਰਕਾਰ ਨੇ ਉਹਨਾਂ ਨੂੰ ਅੱਖੋਂ ਪਰੋਖੇ ਕੀਤਾ ਹੈ।