ਫਰੀਦਕੋਟ ਸਿਵਲ ਸਰਜਨ ਵੱਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ - ਕੋਰੋਨਾ ਮਹਾਂਮਾਰੀ
🎬 Watch Now: Feature Video
ਫ਼ਰੀਦਕੋਟ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਮੱਦੇਨਜ਼ਰ ਰੱਖਦੇ ਹੋਏ ਫ਼ਰੀਦਕੋਟ ਦੇ ਸਿਵਲ ਸਰਜਨ ਨੇ ਕੋਰੋਨਾ ਪ੍ਰਬੰਧਾਂ ਦੇ ਬਾਰੇ ਜਾਇਜ਼ਾ ਲੈਣ ਲਈ ਸਿਹਤ ਸੰਸਥਾਵਾਂ ਦੇ ਮੁਖੀਆਂ ਨਾਲ ਅਤੇ ਜ਼ਿਲ੍ਹਾ ਐਪੀਡਿੋਲੋਜਿਸਟ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਆਕਸੀਜਨ ਸਿਲੰਡਰ,ਵੈਂਟੀਲੇਟਰ,ਬੈੱਡ ਅਤੇ ਮਿਸ਼ਨ ਫ਼ਤਿਹ ਕਿੱਟਾਂ ਸਬੰਧੀ ਜਾਣਕਾਰੀ ਲਈ ਗਈ।ਇਸ ਮੌਕੇ ਸਿਵਲ ਸਰਜਨ ਡਾ.ਸੰਜੇ ਕਪੂਰ ਨੇ ਜ਼ਿਲ੍ਹੇ ਅੰਦਰ ਕੋਰੋਨਾ ਦੇ ਵਧ ਰਹੇ ਕੇਸ ਅਤੇ ਮਹੀਨੇ ਦੌਰਾਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੋਰੋਨਾ ਨਾਲ ਨਿਜੱਠਣ ਲਈ ਆਕਸੀਜਨ ਸਿਲੰਡਰਾਂ,ਵੈਂਟੀਲੇਟਰਾਂ,ਬੈੱਡ ਅਤੇ ਲੋੜੀਂਦੀਆਂ ਦਵਾਈਆਂ ਸਬੰਧੀ ਪ੍ਰਬੰਧਾਂ ਬਾਰੇ ਅੰਕੜੇ ਅਤੇ ਸਥਿਤੀ ਬਾਰੇ ਜਾਣਕਾਰੀ ਇਕੱਤਰ ਕੀਤੀ।ਉਨ੍ਹਾਂ ਨੇ ਮਰੀਜ਼ਾਂ ਲਈ ਢੁੱਕਵੀਆਂ ਹਦਾਇਤਾਂ ਦਿੱਤੀਆਂ।