ਗਿੱਦੜਬਾਹਾ ਵਿਚ ਦੁਕਾਨਦਾਰਾਂ ਨੇ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ
🎬 Watch Now: Feature Video
ਗਿੱਦੜਬਾਹਾ: ਪੰਜਾਬ ਸਰਕਾਰ ਨੇ ਲਾਕਡਾਊਨ ਦੌਰਾਨ ਦੁਕਾਨਾਂ ਨੌ ਵਜੇ ਤੋਂ ਤਿੰਨ ਵਜੇ ਤੱਕ ਖੋਲ੍ਹਣ ਦੇ ਫੈਸਲੇ ਨੂੰ ਲੈ ਕੇ ਗਿੱਦੜਬਾਹਾ ਵਿਚ ਦੁਕਾਨਦਾਰਾਂ ਅਤੇ ਲੋਕਾਂ ਨੇ ਵਿਰੋਧ ਕੀਤਾ ਹੈ।ਦੁਕਾਨ ਤੇ ਕੰਮ ਕਰਨ ਵਾਲੇ ਕਰਿੰਦਾ ਲਛਮਣ ਸਿੰਘ ਨੇ ਕਿਹਾ ਹੈ ਕਿ ਸਰਕਾਰ ਨੇ ਜੋ ਫੈਸਲਾ ਲਿਆ ਹੈ ਇਹ ਤਾਂ ਠੀਕ ਹੈ ਪਰ ਗ਼ਰੀਬਾਂ ਦੇ ਸਰਕਾਰ ਵੱਲੋਂ ਚਲਾਨ ਕੀਤੇ ਜਾ ਰਹੇ ਹਨ।ਸਬਜ਼ੀ ਵੇਚਣ ਵਾਲੇ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਸਬਜ਼ੀ ਵੇਚਣ ਵਾਲਿਆਂ ਨੂੰ ਇੱਕ ਘੰਟਾ ਫਾਲਤੂ ਦੇਣਾ ਚਾਹੀਦਾ ਸੀ।ਕਿਸਾਨ ਗੁਰਸੇਵਕ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੇ ਜੋ ਇਹ ਫੈਸਲਾ ਲਿਆ ਹੈ ਬਿਲਕੁਲ ਗਲਤ ਫ਼ੈਸਲਾ ਹੈ।ਸਰਕਾਰ ਨੂੰ ਸਾਰੀਆਂ ਦੁਕਾਨਾਂ ਖੋਲ੍ਹਣੀਆਂ ਚਾਹੀਦੀਆਂ ਹਨ।