ਗੁਰਦਾਸਪੁਰ 'ਚ ਬੰਦ ਰਿਹਾ ਬੇਅਸਰ, ਆਮ ਵਾਂਗ ਖੁੱਲ੍ਹੇ ਬਾਜ਼ਾਰ
🎬 Watch Now: Feature Video
ਗੁਰਦਾਸਪੁਰ: ਕੇਂਦਰ ਸਰਕਾਰ ਦੇ ਮਾਰੂ ਫੈਸਲਿਆਂ ਦੇ ਵਿਰੋਧ ਵਿੱਚ ਵਪਾਰੀਆਂ ਵੱਲੋਂ ਦਿੱਤੀ ਗਈ ਦੇਸ਼ ਵਿਆਪੀ ਹੜਤਾਲ ਦਾ ਅਸਰ ਸ਼ਹਿਰ ’ਚ ਦੇਖਣ ਨੂੰ ਨਹੀਂ ਮਿਲਿਆ, ਜਿਸ ਕਾਰਨ ਸ਼ਹਿਰ ਅੰਦਰ ਸਾਰੇ ਬਾਜ਼ਾਰ ਆਮ ਦਿਨਾਂ ਵਾਂਗ ਹੀ ਖੁੱਲ੍ਹੇ ਨਜ਼ਰ ਆਏ। ਪਰ ਦੂਜੇ ਪਾਸੇ ਮਹਿੰਗਾਈ ਅਤੇ ਜੀਐੱਸਟੀ ਦੀ ਮਾਰ ਝੇਲ ਰਹੇ ਵਪਾਰੀਆਂ ਨੇ ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਜਿਸ ’ਚ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਖਜ਼ਾਨਾ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਜੀਐੱਸਟੀ ਦੇ ਨਿਯਮ ਨਰਮ ਕੀਤੇ ਜਾਣ, ਤਾਂ ਕਿ ਵਪਾਰੀਆਂ ’ਤੇ ਪੈ ਰਿਹਾ ਬੋਝ ਕੁਝ ਹੱਦ ਤੱਕ ਘੱਟ ਹੋ ਸਕੇ।