ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸ਼ਿਆਰਪੁਰ ਵਿੱਚ 9 ਤੋਂ 1 ਵਜੇ ਤੱਕ ਦੀ ਦਿੱਤੀ ਗਈ ਢਿੱਲ - ਸੋਸ਼ਲ ਡਿਸਟੈਂਸ
🎬 Watch Now: Feature Video
ਹੁਸ਼ਿਆਰਪੁਰ: ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿੱਚ ਲੱਗੇ ਕਰਫਿਊ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਹੋਟਲ, ਰੇਸਤਰਾਂ, ਸਿਨੇਮਾ ਘਰ, ਸ਼ਾਪਿੰਗ ਮਾਲ, ਜਿੰਮ ਅਤੇ ਸ਼ਹਿਰ ਦੇ ਹੋਰ ਬਾਕੀ ਭੀੜ ਭਾੜ ਵਾਲੇ ਇਲਾਕਿਆਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਵੀ ਹੁਕਮ ਜਾਰੀ ਕੀਤੇ ਕਿ ਆਖਰ ਇਸ ਖੁੱਲ੍ਹ ਦੇ ਦੌਰਾਨ ਜੇਕਰ ਕੋਈ ਦੁਕਾਨਦਾਰ ਸੋਸ਼ਲ ਡਿਸਟੈਂਸ ਦਾ ਧਿਆਨ ਨਹੀਂ ਰੱਖਦਾ ਅਤੇ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।