ਪੰਜਾਬ ਦੀਆਂ ਇੰਨ੍ਹਾਂ ਦੋ ਪਾਰਟੀਆਂ ਨੇ ਕੀਤਾ ਗੱਠਜੋੜ, ਕਰ ਦਿੱਤੇ ਇਹ ਵੱਡੇ ਐਲਾਨ - Samajik Sangharsh Party
🎬 Watch Now: Feature Video
ਜਲੰਧਰ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਚੋਣ ਅਖਾੜਾ ਭਖਦਾ ਜਾ ਰਿਹਾ ਹੈ। ਜਲੰਧਰ ਵਿਖੇ ਪੰਜਾਬ ਲੋਕ ਹਿੱਤ ਪਾਰਟੀ ਅਤੇ ਸਮਾਜਿਕ ਸੰਘਰਸ਼ ਪਾਰਟੀ ਦੇ ਵੱਲੋਂ ਚੋਣਾਂ ਨੂੰ ਲੈ ਕੇ ਗੱਠਜੋੜ (Alliance) ਕੀਤਾ ਗਿਆ ਹੈ। ਪੰਜਾਬ ਲੋਕਹਿੱਤ ਪਾਰਟੀ ਦੇ ਪ੍ਰਧਾਨ ਮਲਕੀਅਤ ਸਿੰਘ ਬੀਰਮੀ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਸਮਾਜਿਕ ਸੰਘਰਸ਼ ਪਾਰਟੀ ਦੇ ਨਾਲ ਗੱਠਜੋੜ ਕੀਤਾ ਗਿਆ ਤਾਂ ਕਿ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਮਿਲ ਕੇ ਚੋਣ ਲੜੀ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਭਖਦੇ ਮਸਲਿਆਂ ਨੂੰ ਲੈ ਕੇ ਚੋਣ ਮੈਦਾਨ ਦੇ ਵਿੱਚ ਆਉਣਗੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਹੜੀ ਵੀ ਪਾਰਟੀ ਜਾਂ ਵਿਧਾਇਕ ਚੋਣਾਂ ਤੋਂ ਪਹਿਲਾਂ ਜੇ ਉਹ ਆਪਣੇ ਵਾਅਦੇ ਪੂਰੇ ਨਹੀਂ ਕਰਦਾ ਤਾਂ ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਮਲਕੀਅਤ ਸਿੰਘ ਨੇ ਦਾਅਵਾ ਕੀਤਾ ਕਿ ਉਹ ਅਜਿਹਾ ਕਰਕੇ ਦਿਖਾਉਣਗੇ।