ਬੇਖੌਫ ਬਦਮਾਸ਼ਾਂ ਨੇ ਕੀਤਾ ਵੱਡਾ ਕਾਰਾ, ਵੇਖੋ ਵੀਡੀਓ - ਹਥਿਆਰਬੰਦ ਨੋਜਵਾਨ
🎬 Watch Now: Feature Video
ਜਲੰਧਰ: ਜ਼ਿਲ੍ਹੇ ਦੀ ਗਰੋਵਰ ਕਲੋਨੀ ’ਚ ਦੱਸ ਤੋਂ ਬਾਰਾਂ ਹਥਿਆਰ ਬੰਦ ਨੋਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਇੱਕ ਕਾਰ ਨੂੰ ਪੂਰੀ ਤਰ੍ਹਾਂ ਭੰਨ ਦਿੱਤਾ, ਕਾਰ ਮਾਲਕ ਨੇ ਦੱਸਿਆ ਕਿ ਇਹ ਘਟਨਾ ਉਦੋਂ ਹੋਈ ਜਦੋਂ ਉਹ ਆਪਣੀ ਦੁਕਾਨ 'ਤੇ ਸੀ ਤੇ ਉਨ੍ਹਾਂ ਨੂੰ ਫੋਨ ਆਇਆ ਕਿ ਕੁੱਝ ਹਥਿਆਰਬੰਦ ਨੋਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਬੁਰੀ ਤਰੀਕੇ ਦੇ ਨਾਲ ਤਹਿਸ ਨਹਿਸ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਵਿੱਚ ਪੰਦਰਾਂ ਤੋਂ ਵੀਹ ਹਜ਼ਾਰ ਦਾ ਨੁਕਸਾਨ ਹੋ ਗਿਆ ਹੈ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨਾਲ ਉਨ੍ਹਾਂ ਦੀ ਕਿਸੀ ਦੇ ਨਾਲ ਕੋਈ ਰੰਜਿਸ਼ ਨਹੀਂ ਹੈ ਉਨ੍ਹਾਂ ਨੇ ਸਬੰਧੀ ਇਲਾਕੇ ਦੇ ਥਾਣਾ ਬਸਤੀ ਬਾਵਾ ਖੇਲ ਵਿੱਚ ਮਾਮਲਾ ਦਰਜ ਕਰਵਾ ਦਿੱਤਾ, ਮੌਕੇ ਤੇ ਪੁੱਜੇ ਪੁਲੀਸ ਦੇ asi ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਦਰਜ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾਵੇਗੀ ਅਤੇ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।