ਸਹੁਰਾ ਪਰਿਵਾਰ ਨੇ ਨੂੰਹ ’ਤੇ ਲਗਾਏ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ

🎬 Watch Now: Feature Video

thumbnail

By

Published : Jun 11, 2021, 7:58 PM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਮਜੀਠਾ ਰੋਡ ਤੇ ਰਹਿਣ ਵਾਲੇ ਇੱਕ ਪਰਿਵਾਰ ਨੇ ਆਪਣੀ ਨੂੰਹ ਵੱਲੋਂ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਇਆ ਹੈ। ਮਾਮਲੇ ਸਬੰਧੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਕਾਰਨ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਨੂੰਹ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ ਅਤੇ ਘਰ ਵਿੱਚੋਂ ਅੱਧਾ ਹਿੱਸਾ ਮੰਗ ਰਹੀ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਧਮਕਾਇਆ ਵੀ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਕਈ ਵਾਰ ਇਨ੍ਹਾਂ ਵਿਚਾਲੇ ਗੱਲਬਾਤ ਰਾਹੀ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਪਰ ਹਰ ਵਾਰ ਬੈਠਕ ਬੇਨਤੀਜਾ ਹੀ ਨਿਕਲੀ। ਫਿਲਹਾਲ ਦੋਹਾਂ ਪੱਖਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.