ਲੁਧਿਆਣਾ 'ਚ ਬੇਖੌਫ ਗੁੰਡਿਆ ਨੇ ਪੈਟਰੋਲਿੰਗ ਪੁਲਿਸ ਪਾਰਟੀ ’ਤੇ ਕੀਤਾ ਹਮਲਾ - ਮਾਮਲਾ ਦਰਜ ਕਰ ਲਿਆ
🎬 Watch Now: Feature Video

ਲੁਧਿਆਣਾ: ਸ਼ਹਿਰ ’ਚ ਸ਼ਰਾਰਤੀ ਅਨਸਰਾਂ ਦੇ ਹੌਂਸਲੇ ਦਿਨੋ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਕਿ ਹੁਣ ਉਨ੍ਹਾਂ ਪੁਲਿਸ ਨੂੰ ਵੀ ਨਹੀਂ ਬਕਸ਼ਿਆ। ਤਾਜ਼ਾ ਮਾਮਲਾ ਸ਼ਹਿਰ ਦੇ ਟਰਾਂਸਪੋਰਟ ਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਪੈਟਰੋਲਿੰਗ ਕਰ ਰਹੇ ਏਐੱਸਆਈ ਅਤੇ ਉਸ ਦੇ ਮੁਲਾਜ਼ਮ ਸਾਥੀ ’ਤੇ ਕੁੱਝ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤ ਜਿਸ ਵਿੱਚ ਇੱਕ ਏਐੱਸਆਈ ਅਤੇ ਇੱਕ ਮੁਲਾਜ਼ਮ ਜ਼ਖਮੀ ਹੋ ਗਏ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਆਪਣੇ ਬਚਾਅ ਲਈ ਹਵਾਈ ਫਾਇਰਿੰਗ ਕੀਤੀ ਜਿਸ ਤੋਂ ਬਾਅਦ ਮੁਲਜ਼ਮ ਉੱਥੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਜ਼ਖਮੀ ਪੁਲਿਸ ਮੁਲਾਜ਼ਮ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।