ਮਾਨਸਾ ’ਚ ਯੂਥ ਕਾਂਗਰਸ ਨੇ ਕੋਰੋਨਾ ਮਰੀਜ਼ਾਂ ਨੂੰ ਵੰਡੀਆਂ ਫਤਿਹ ਕਿੱਟ - coronavirus update
🎬 Watch Now: Feature Video
ਮਾਨਸਾ: ਸੂਬੇ ਭਰ ’ਚ ਕੋਰੋਨਾ ਮਹਾਂਮਾਰੀ ਦੇ ਕਾਰਨ ਲਗਾਤਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸਦੇ ਚੱਲਦੇ ਜਿਲ੍ਹੇ ਚ ਯੂਥ ਕਾਂਗਰਸ ਵੱਲੋਂ ਕੋਰੋਨਾ ਮਰੀਜ਼ਾਂ ਨੂੰ ਘਰ ਘਰ ਫਤਿਹ ਕਿੱਟ ਪਹੁੰਚਾਈ ਜਾ ਰਹੀ ਹੈ। ਦੱਸ ਦਈਏ ਕਿ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਸਤਿੰਦਰਬੀਰ ਭੋਪਾਲ ਨੇ ਸਿਵਲ ਹਸਪਤਾਲ ਵਿਖੇ ਕੋਰੋਨਾ ਮਰੀਜ਼ਾਂ ਨੂੰ ਫਤਿਹ ਕਿੱਟਾਂ ਦਿੱਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਮਰੀਜ਼ਾਂ ਦਾ ਹਾਲ ਜਾਣਿਆ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਲੋਕਾਂ ਨੂੰ ਉਨ੍ਹਾਂ ਦੀ ਲੋੜ ਹੈ ਜਿਸ ਕਾਰਨ ਸਿਆਸਤ ਨੂੰ ਪਰੇ ਰੱਖ ਕੇ ਇਨ੍ਹਾਂ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਤਾਂ ਜੋ ਇਸ ਬੀਮਾਰੀ ਤੋਂ ਅਸੀਂ ਜਲਦ ਹੀ ਨਿਜਾਤ ਪਾ ਸਕੀਏ।