ਫਿਲੌਰ 'ਚ ਚੋਰਾਂ ਨੇ ਇੱਕੋ ਵਾਰ ਸੱਤ ਘਰਾਂ ਨੂੰ ਬਣਾਇਆ ਨਿਸ਼ਾਨਾ - ਮੁਹੱਲਾ ਰਵਿਦਾਸਪੁਰਾ
🎬 Watch Now: Feature Video
ਜਲੰਧਰ: ਜਲੰਧਰ 'ਚ ਚੋਰੀ ਦੀਆਂ ਵਾਰਦਾਤਾਂ ਦਿਨ ਪਰ ਦਿਨ ਵਧਦੀਆਂ ਜਾ ਰਹੀਆਂ ਹਨ, ਅਤੇ ਪੁਲਿਸ ਵੀ ਇਨ੍ਹਾਂ ਚੋਰਾਂ ਨੂੰ ਫੜਨ ਵਿੱਚ ਨਾਕਾਮ ਸਾਬਿਤ ਹੋ ਰਹੀ ਹੈ। ਤਾਜ਼ਾ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ, ਜਿੱਥੇ ਕਿ ਫਿਲੌਰ ਦੇ ਮੁਹੱਲਾ ਰਵਿਦਾਸਪੁਰਾ ਵਿਖੇ ਚੋਰਾਂ ਨੇ ਇੱਕੋ ਵਾਰ ਹੀ ਸੱਤ ਘਰਾਂ ਨੂੰ ਨਿਸ਼ਾਨਾ ਬਣਾਇਆ, ਅਤੇ ਕੀਮਤੀ ਸਾਮਾਨ ਚੋਰੀ ਕਰ ਕੇ ਰਫੂਚੱਕਰ ਹੋ ਗਏ। ਚੋਰੀ ਦੀ ਵਾਰਦਾਤ ਸੀ.ਸੀ.ਟੀ.ਵੀ ਕੈਮਰੇ ਵਿੱਚ ਵੀ ਕੈਦ ਹੋ ਚੁੱਕੀ ਹੈ। ਮੁਹੱਲਾ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਪੁਲਿਸ ਨੂੰ ਚੋਰਾਂ ਸੰਬੰਧਿਤ ਜਾਣਕਾਰੀ ਦਿੱਤੀ ਜਾ ਰਹੀ ਸੀ, ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਜਲਦ ਚੋਰਾਂ ਉੱਤੇ ਕਾਬੂ ਨਹੀਂ ਪਾਵੇਗੀ, ਤਾਂ ਉਹ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਮੌਕੇ ਤੇ ਪਹੁੰਚੇ ਸਬ ਇੰਸਪੈਕਟਰ ਵਲੋਂ ਘਟਨਾ ਦਾ ਜਾਇਜ਼ਾ ਲਿਆ, ਅਤੇ ਜਲਦ ਚੋਰਾਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਵੀ ਦਿੱਤਾ।