ਪੰਜਾਬ ਦੀ 28 ਹਜ਼ਾਰ ਆਸ਼ਾ ਵਰਕਰਾਂ ਨੇ ਕੋਰੋਨਾ ਵੈਕਸੀਨ ਦਾ ਕੀਤਾ ਬਾਈਕਾਟ - ASHA workers
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਦੀ ਕਰੀਬ 28 ਹਜ਼ਾਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਕੋਰੋਨਾ ਵੈਕਸੀਨ ਦਾ ਟੀਕਾ ਨਾ ਲਗਾਉਣ ਦਾ ਐਲਾਨ ਕੀਤਾ ਹੈ। ਆਸ਼ਾ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦੇਣ ਅਤੇ 500 ਰੁਪਏ ਟੂਰ ਮਨੀ, ਸਮਾਰਟ ਫੋਨ ਦੇਣ ਸਬੰਧੀ ਹੋਰਨਾਂ ਮੰਗਾਂ ਨੂੰ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਵੀ ਸਵੀਕਾਰ ਕਰ ਲਿਆ ਸੀ। ਪ੍ਰੰਤੂ, ਹਾਲੇ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਨੂੰ ਲੈ ਕੇ ਉਨ੍ਹਾਂ ਅੰਦਰ ਰੋਸ ਅਤੇ ਗੁੱਸਾ ਹੈ। ਜਦੋਂ ਤੱਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਉਹ ਵੈਕਸੀਨ ਦਾ ਬਾਈਕਾਟ ਜਾਰੀ ਰੱਖਣਗੇ।