ਰੋਪੜ ’ਚ ਕਿਸਾਨਾਂ ਨੇ ਰੇਲਵੇ ਲਾਈਨ ’ਤੇ ਦਿੱਤਾ ਧਰਨਾ, ਆਵਾਜਾਈ ਕੀਤੀ ਠੱਪ - ਨੰਗਲ ਚੌਕ ਵਿਖੇ ਰੇਲਵੇ ਫਾਟਕਾਂ ਉੱਤੇ ਧਰਨਾ
🎬 Watch Now: Feature Video
ਰੂਪਨਗਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਰੂਪਨਗਰ ’ਚ ਕਿਸਾਨਾਂ ਵੱਲੋਂ ਰੇਲਵੇ ਟਰੈਕ ’ਤੇ ਧਰਨਾ ਲਾ ਕੇ ਰੇਲਾਂ ਦੀ ਆਵਾਯਾਈ ਠੱਪ ਕੀਤੀ ਗਈ। ਇਸ ਦੌਰਾਨ ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼ਹਿਰ ਦੇ ਨੰਗਲ ਚੌਕ ਵਿਖੇ ਰੇਲਵੇ ਫਾਟਕਾਂ ਉੱਤੇ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ, ਆਮ ਲੋਕਾਂ ਤੋਂ ਇਲਾਵਾ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਸਮੇਤ ਮਜ਼ਦੂਰ ਵੀ ਸ਼ਾਮਲ ਹੋਏ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਜਤਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਤਕ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।