ਕਰਨਵੀਰ ਢਿੱਲੋਂ ਨੇ ਸਮਰਾਲਾ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਸੰਭਾਲਿਆ ਅਹੁੱਦਾ - ਨਗਰ ਕੌਂਸਲ
🎬 Watch Now: Feature Video
ਸਮਰਾਲਾ: ਸਥਾਨਕ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੋਤੇ ਕਰਨਵੀਰ ਸਿੰਘ ਢਿੱਲੋਂ ਨੇ ਅੱਜ ਸਮੂਹ ਕੌਂਸਲਰਾਂ ਅਤੇ ਪਾਰਟੀ ਆਗੂਆਂ ਦੀ ਹਾਜ਼ਰੀ ਵਿਚ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਹੈ।ਉਨ੍ਹਾਂ ਤੋਂ ਇਲਾਵਾ ਦੂਜੀ ਵਾਰ ਚੋਣ ਜਿੱਤ ਕੇ ਆਏ ਕੌਂਸਲਰ ਸਨੀ ਦੂਆ ਨੇ ਸੀਨੀਅਰ ਵਾਈਸ ਪ੍ਰਧਾਨ ਅਤੇ ਸੁਰਿੰਦਰ ਕੌਰ ਕੌਫ਼ੀ ਵੱਲੋਂ ਨਗਰ ਕੌਂਸਲ ਦੀ ਵਾਈਸ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਗਿਆ।ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਉਹ ਨਗਰ ਕੌਂਸਲ ਦੀ ਨਵੀਂ ਚੁਣੀ ਗਈ ਟੀਮ ਨੂੰ ਅਗਲੇ 1 ਸਾਲ ਵਿੱਚ ਸਮਰਾਲਾ ਸ਼ਹਿਰ ਨੂੰ ਪੰਜਾਬ ਦਾ ਸਭ ਤੋਂ ਵਧੀਆ ਸ਼ਹਿਰ ਬਣਾਉਣ ਦਾ ਟੀਚਾ ਪ੍ਰਾਪਤ ਕਰਨ ਦੀ ਜ਼ਿੰਮੇਵਾਰੀ ਸੌਂਪ ਰਹੇ ਹਨ ਅਤੇ ਇਸ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।