ਫ਼ਰੀਦਕੋਟ 'ਚ ਬੱਚਿਆਂ ਨੇ ਖੇਤੀ ਕਾਨੂੰਨਾਂ ਖਿਲਾਫ਼ ਕੱਢਿਆ ਰੋਸ ਮਾਰਚ

🎬 Watch Now: Feature Video

thumbnail

By

Published : Mar 21, 2021, 10:16 PM IST

ਫ਼ਰੀਦਕੋਟ: ਖੇਤੀ ਕਾਨੂੰਨਾਂ ਖਿਲਾਫ਼ ਜਿਥੇ ਕੇਂਦਰ ਖਿਲਾਫ਼ ਹਰ ਵਰਗ ਕਿਸਾਨਾਂ ਦਾ ਸਾਥ ਦੇ ਰਿਹਾ ਹੈ ਤੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਅੰਦੋਲਨ ਕਰ ਰਹੇ ਹਨ। ਉਥੇ ਹੀ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ 'ਚ ਸਕੂਲੀ ਬੱਚਿਆਂ ਵੱਲੋਂ ਕਿਸਾਨੀ ਸੰਘਰਸ਼ ਲਈ ਲਾਮਬੰਦੀ ਕਰਦਿਆਂ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਬੱਚਿਆਂ ਦਾ ਕਹਿਣਾ ਹੈ ਕਿ ਕੋਰੋਨਾ ਕਾਰਨ ਸਕੂਲ ਬੰਦ ਹੋਣ ਕਾਰਨ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਤਾਂ ਹੋਇਆ ਹੀ ਹੈ, ਪਰ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਸਾਰਿਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬੱਚਿਆਂ ਦਾ ਕਹਿਣਾ ਕਿ ਛੁੱਟੀਆਂ ਦੌਰਾਨ ਸੰਘਰਸ਼ 'ਚ ਸ਼ਾਮਲ ਹੋਣਗੇ ਤੇ ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.