ਰਾਮਾ ਮੰਡੀ ਨਗਰ ਕੌਂਸਲ ਚੋਣਾਂ ਲਈ ਅਕਾਲੀ ਉਮੀਦਵਾਰਾਂ ਦੇ ਚੋਣ ਦਫਤਰਾਂ ਦਾ ਉਦਘਾਟਨ
🎬 Watch Now: Feature Video
ਤਲਵੰਡੀ ਸਾਬੋ: ਵਪਾਰਕ ਮੰਡੀ ਰਾਮਾ ਮੰਡੀ ਨਗਰ ਕੌਂਸਲ ਚੋਣਾਂ ਵਾਸਤੇ ਚੋਣ ਪ੍ਰਚਾਰ ਪੂਰਾ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ੀ ਦਿੰਦਿਆਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਆਪਣੇ ਉਮੀਦਵਾਰਾਂ ਦੇ ਚੋਣ ਦਫਤਰਾਂ ਦਾ ਉਦਘਾਟਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਉਕਤ ਉਮੀਦਵਾਰਾਂ ਦੇ ਚੋਣ ਦਫਤਰਾਂ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ। ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਉਨ੍ਹਾਂ ਦੇ ਸ਼ਹਿਰ ਦਾ ਸੰਪੂਰਨ ਵਿਕਾਸ ਕਰਵਾਇਆ ਜਦੋਂਕਿ ਹੁਣ ਕਾਂਗਰਸ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ 'ਚ ਸ਼ਹਿਰ ਦਾ ਕੋਈ ਕੰਮ ਨਹੀਂ ਕੀਤਾ। ਇਸ ਲਈ ਉਹ ਵਿਕਾਸ ਦੇ ਨਾਂਅ 'ਤੇ ਵੋਟ ਮੰਗਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗੀ।