ਸਤਲੁਜ ਦਰਿਆ 'ਚ ਵੱਧਿਆ ਪਾਣੀ ਦਾ ਪੱਧਰ, ਕਈ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ
🎬 Watch Now: Feature Video
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਤੋਂ ਬਾਅਦ ਭਾਖੜਾ ਡੈਮ ਤੋਂ ਲੱਗਭਗ 55 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਨੂੰ ਲੈ ਕੇ ਸਤਲੁਜ ਦਰਿਆ ਦਾ ਪਾਣੀ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ। ਉੱਧਰ ਨਹਿਰੀ ਵਿਭਾਗ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਾਣੀ ਦੇ ਪੱਧਰ ਦੀ ਜਾਣਕਾਰੀ ਲਗਾਤਾਰ ਪ੍ਰਸ਼ਾਸਨ ਨੂੰ ਦਿੱਤੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਵੱਲੋਂ ਵੀ ਸਤਲੁਜ ਦਰਿਆ ਦੇ ਕੰਢਿਆਂ 'ਤੇ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਪਾਣੀ ਦੇ ਵੱਧ ਰਹੇ ਪੱਧਰ ਨੂੰ ਲੈ ਕੇ ਸਥਾਨਕ ਵਾਸੀਆਂ ਨੇ ਕਿਹਾ ਹੈ ਕਿ ਸਵੇਰ ਤੋਂ ਲੈ ਕੇ ਹੁਣ ਤੱਕ ਇੱਕ ਤੋਂ ਡੇਢ ਫੁੱਟ ਪਾਣੀ ਵੱਧ ਚੁੱਕਾ ਹੈ, ਜਿਸ ਨਾਲ ਕਈ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਵੱਧ ਰਿਹਾ ਹੈ। ਇਸ ਸਬੰਧੀ ਫ਼ੌਜ ਅਤੇ ਐੱਨਡੀਆਰਐੱਫ਼ ਦੀਆਂ ਟੀਮਾਂ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ।