ਮਨਰੇਗਾ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਧਰਨਾ - ਮਨਰੇਗਾ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ
🎬 Watch Now: Feature Video
ਗੁਰਦਾਸਪੁਰ: ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa) ਦੀ ਕੋਠੀ ਅੱਗੇ ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ 2 ਦਿਨਾਂ ਦਾ ਧਰਨਾ ਸ਼ੁਰੂ ਕੀਤਾ ਗਿਆ। ਗੁਰਦਾਸਪੁਰ ਦੇ ਕਸਬਾ ਕਾਦੀਆ (Kadia town of Gurdaspur) ਵਿਖੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਦੇ ਬਾਹਰ 24 ਘੰਟੇ ਦਿਨ ਰਾਤ ਦੇ ਧਰਨੇ 'ਤੇ ਬੈਠੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ (MGNREGA Employees Union Punjab) ਦੇ ਪ੍ਰਧਾਨ ਵਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੀਆਂ ਚੋਣਾਂ ਸਮੇਂ ਵੀ ਘਰ-ਘਰ ਰੁਜ਼ਗਾਰ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬੇਰੁਜ਼ਗਾਰੀ ਭੱਤਾ ਦੇਣ ਅਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਪੱਕੀਆਂ ਭਰਤੀਆਂ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। 5 ਸਾਲ ਨੌਜਵਾਨਾਂ ਨੂੰ ਨਵਾਂ ਕਾਨੂੰਨ ਬਣਾ ਕੇ ਪੱਕੇ ਕਰਨ ਦਾ ਲਾਰਾ ਲਾਉਂਦੀ ਰਹੀ।