thumbnail

By

Published : Dec 6, 2021, 8:48 PM IST

ETV Bharat / Videos

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ

ਜਲੰਧਰ: ਲੰਬੇ ਸਮੇਂ ਤੋਂ ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਮੁਲਾਜ਼ਮ ਆਪਣੇ ਹੱਕੀ ਮੰਗਾਂ ਦੇ ਲਈ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਪਰ ਬਾਵਜੂਦ ਇਸਦੇ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਜਿਸ ਕਰਕੇ ਪੰਜਾਬ ਦੇ ਸਮੂਹ ਕੱਚੇ ਮੁਲਾਜ਼ਮਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਬਾਬਤ ਜਦੋਂ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਦੱਸਿਆ ਕਿ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲਿਆ, ਪਰ ਕੋਈ ਵੀ ਸਿੱਟਾ ਪੰਜਾਬ ਸਰਕਾਰ ਨੇ ਨਹੀਂ ਕੱਢਿਆ। ਇਸੇ ਰੋਸ ਦੇ ਚੱਲਦਿਆਂ ਹੁਣ ਪੰਜਾਬ ਦੀਆਂ ਸਾਰੀਆਂ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੰਗਲਵਾਰ ਰਾਤ 12 ਵਜੇ ਤੋਂ ਬਾਅਦ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਚੱਕਾ ਜਾਮ ਕੀਤਾ ਜਾਵੇਗਾ। ਜੇ ਫਿਰ ਵੀ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਪ੍ਰਦਰਸ਼ਨ ਹੋਰ ਵੀ ਤਿੱਖਾ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.