ਗੁਰਦਾਸਪੁਰ 'ਚ ਮਨਇਆ ਗਿਆ ਆਜ਼ਾਦੀ ਦਿਹਾੜਾ
🎬 Watch Now: Feature Video
15 ਅਗਸਤ ਮੌਕੇ ਪੂਰੇ ਭਾਰਤ ਵਿੱਚ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ 'ਚ ਪੰਜਾਬ ਦੀ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਵੱਲੋਂ ਸਰਕਾਰੀ ਕਾਲਜ ਦੇ ਸਟੇਡੀਅਮ 'ਚ ਕਰਵਾਏ ਗਏ ਸਮਾਗਮ 'ਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੁਲਿਸ ਅਤੇ ਐਨ.ਸੀ.ਸੀ. ਦੇ ਜਵਾਨਾਂ ਦੀਆਂ ਵੱਖ-ਵੱਖ ਟੁਕੜੀਆਂ ਨੇ ਸਲਾਮੀ ਦਿੱਤੀ। ਸਮਾਗਮ ਦੌਰਾਨ ਅਰੁਣਾ ਚੌਧਰੀ ਨੇ ਗੁਰਦਾਸਪੁਰ ਦੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀਆਂ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਦੇਸ਼ 'ਤੇ ਆਈ ਹਰ ਮੁਸ਼ਕਲ ਨੂੰ ਦੂਰ ਕਰਨ 'ਚ ਪੰਜਾਬ ਦਾ ਹਮੇਸ਼ਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਸਾਲ ਪੰਜਾਬ 'ਚ ਅਤੇ ਦੇਸ਼ ਭਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵਾਂ ਪ੍ਰਕਾਸ਼ ਪੂਰਬ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਿਸ ਲਈ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ 'ਚ ਕਰੋੜਾਂ ਰੁਪਏ ਦੀ ਗਰਾਂਟ ਰਾਸ਼ੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਲੋਕ ਹਿੱਤ ਸਕੀਮਾਂ ਬਾਰੇ ਦੱਸਿਆ।